2021 ਵਿਚ ਵੀ ਵਿਸ਼ਵ ਵਿਚ ਕਰੋਨਾ ਦਾ ਡਰ ਅਜੇ ਵੀ ਬਹੁਤ ਸਾਰੇ ਦੇਸ਼ਾਂ ਵਿੱਚ ਬਣਿਆ ਹੋਇਆ ਹੈ। ਜਿੱਥੇ ਕਰੋਨਾ ਨੇ ਸਾਰੇ ਵਿਸ਼ਵ ਨੂੰ ਆਪਣੀ ਚਪੇਟ ਵਿੱਚ ਲਿਆ। ਉਥੇ ਹੀ ਇਸ ਦੇ ਸ਼ਿਕਾਰ ਹੋਏ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਇਸ ਕਰੋਨਾ ਨੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਅਮਰੀਕਾ ਨੂੰ ਕੀਤਾ ਹੈ।
ਹੋਰ ਵੀ ਬਹੁਤ ਸਾਰੇ ਦੇਸ਼ ਇਸ ਕਰੋਨਾ ਦੀ ਮਾਰ ਝੱਲ ਰਹੇ ਹਨ। ਹਾਲਾਕਿ ਅਫਵਾਹਾਂ ਬਹੁਤ ਜਿਆਦਾ ਫ਼ੈਲ ਰਹਿਆ ਹਨ ਸੁਣਨ ਵੀ ਇਹ ਵੀ ਆਇਆ ਹੈ ਇਸ ਨੂੰ ਇਕ ਕਾਰੋਬਾਰੀ ਮਸਲਾ ਵੀ ਕਿਹਾ ਜਾ ਰਿਹਾ ਹੈ ਜਿਸ ਰਾਹੀ ਕਰੋੜਾ ਦੀ ਗਿਣਤੀ ਦੇ ਘਪਲੇ ਕਰੋਨਾ ਦੇ ਨਾਮ ਹੇਠ ਕੀਤੇ ਜਾ ਰਹੇ ਨੇ , ਪਿਛਲੇ ਸਾਲ ਕੋਰੋਨਾ ਕਾਰਨ ਪੂਰੇ ਵਿਸ਼ਵ ਵਿੱਚ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਗਈ ਤਾਂ ਜੋ ਉਨ੍ਹਾਂ ਦੇ ਦੇਸ਼ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
ਉਸ ਸਮੇਂ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਆਵਾਜਾਈ ਉੱਪਰ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਸੀ ਤਾਂ ਜੋ ਉਨ੍ਹਾਂ ਦੇ ਦੇਸ਼ ਵਿਚ ਕਰੋਨਾ ਦੇ ਨਵੇਂ ਕੇਸ ਦਾਖਲ ਨਾ ਹੋ ਸਕਣ। ਹੁਣ ਬਹੁਤ ਸਾਰੇ ਦੇਸ਼ਾਂ ਵਿੱਚ ਆਏ ਕਰੋਨਾ ਦੇ ਨਵੇਂ ਵਾਇਰਸ ਨੂੰ ਦੇਖਦੇ ਹੋਏ ਫਿਰ ਤੋਂ ਹਾਲਾਤ ਚਿੰਤਾਜਨਕ ਬਣੇ ਹੋਏ ਹਨ।
ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੱਕ ਸਖਤ ਹੁਕਮ ਲਾਗੂ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੇ ਬਾਰਡਰ ਦੇ ਜ਼ਰੀਏ ਗ਼ੈਰ-ਜ਼ਰੂਰੀ ਸੈਲਾਨੀਆਂ ਲਈ ਕੈਨੇਡਾ ਵਿੱਚ ਦਾਖਲ ਹੋਣ ਸਮੇਂ ਕਰੋਨਾ ਟੈਸਟ ਦੀ ਨੈਗਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕਰ ਦਿੱਤੀ ਹੈ।
ਪਹਿਲਾਂ ਇਹ ਸਾਰੀਆਂ ਪਾਬੰਧੀਆਂ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਉਪਰ ਲਗਾਈਆ ਗਈਆਂ ਸਨ। ਹੁਣ ਕੈਨੇਡਾ ਵਿੱਚ ਕਈ ਨਵੇਂ ਵੈਰੀਏਂਟ ਮਿਲਣ ਕਾਰਨ ਕੈਨੇਡਾ ਵੱਲੋਂ ਸਖਤੀ ਵਧਾਈ ਜਾ ਰਹੀ ਹੈ। ਕੈਨੇਡਾ ਸਰਕਾਰ ਵੱਲੋਂ ਨਵੇਂ ਲਾਗੂ ਕੀਤੇ ਜਾ ਰਹੇ ਹੁਕਮ ਨੂੰ 15 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਹੁਣ ਕੈਨੇਡਾ ਦੇ ਸੜਕੀ ਰਸਤੇ ਆਉਣ ਵਾਲੇ ਲੋਕਾਂ ਨੂੰ 72 ਘੰਟੇ ਦੇ ਅੰਦਰ ਹੋਈ PCR ਟੈਸਟ ਦੀ ਰਿਪੋਰਟ ਦੇਣੀ ਹੋਵੇਗੀ। ਕੈਨੇਡਾ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਅਮਰੀਕਾ ਦੀਆਂ ਸਰਹੱਦਾਂ ਨੂੰ ਬੰਦ ਕੀਤਾ ਗਿਆ ਹੈ।
ਸੜਕੀ ਰਸਤੇ ਅਮਰੀਕਾ ਤੋਂ ਬਹੁਤ ਸਾਰੇ ਵਾਹਨ ਤੇ ਲੋਕ ਕੈਨੇਡਾ ਆ ਰਹੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮੰਗਲ ਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਲਾਗੂ ਕੀਤੇ ਜਾ ਰਹੇ ਹੁਕਮ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਰ ਕੋਈ ਵੀ ਇਸ ਹੁਕਮ ਦੀ ਉਲੰਘਣਾ ਕਰਦਾ ਹੈ ,ਤਾਂ ਉਸ ਨੂੰ ਜੁਰਮਾਨਾ ਅਤੇ ਸਖ਼ਤ ਸਜ਼ਾ ਦਿੱਤੀ ਜਾਵੇਗੀ।